7ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
8ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
9ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।