Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 94

ਜ਼ਬੂਰ 94:1-11

Help us?
Click on verse(s) to share them!
1ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!
2ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
3ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
4ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
5ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।

Read ਜ਼ਬੂਰ 94ਜ਼ਬੂਰ 94
Compare ਜ਼ਬੂਰ 94:1-11ਜ਼ਬੂਰ 94:1-11