1ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!
2ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
3ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
4ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!