11ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
12ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
13ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
14ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
15ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
16ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
17ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
18ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
19ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
20ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
21ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।