12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
13 ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
14 ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।