14 ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
16 ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
17 ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
18 ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।