16ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
17ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
18ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
19ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
20ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
21ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
22ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
23ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!