19 ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
20 ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
21 ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
22 ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
23 ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!