2 ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
3 ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
4 ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10 ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11 ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
13 ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
14 ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।