4ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
5ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
12ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
13ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
14ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।