5ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?