Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 95

ਜ਼ਬੂਰ 95:1-8

Help us?
Click on verse(s) to share them!
1ਆਓ, ਅਸੀਂ ਯਹੋਵਾਹ ਲਈ ਜੈਕਾਰਾ ਗਜਾਈਏ, ਅਤੇ ਆਪਣੀ ਮੁਕਤੀ ਦੀ ਚੱਟਾਨ ਲਈ ਨਾਰਾ ਮਾਰੀਏ!
2ਧੰਨਵਾਦ ਕਰਦਿਆਂ ਉਹ ਦੇ ਹਜ਼ੂਰ ਵਿੱਚ, ਉਹ ਦੇ ਲਈ ਭਜਨਾਂ ਦੇ ਨਾਰੇ ਮਾਰਦਿਆਂ ਚੱਲੀਏ!
3ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,

Read ਜ਼ਬੂਰ 95ਜ਼ਬੂਰ 95
Compare ਜ਼ਬੂਰ 95:1-8ਜ਼ਬੂਰ 95:1-8