3ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!