Text copied!
Bibles in Panjabi

ਜ਼ਬੂਰ 95:3-8 in Panjabi

Help us?

ਜ਼ਬੂਰ 95:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4 ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5 ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6 ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
7 ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
8 ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
ਜ਼ਬੂਰ 95 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ