6ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
7ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
8ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
10ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,