Text copied!
Bibles in Panjabi

ਜ਼ਬੂਰ 96:3-12 in Panjabi

Help us?

ਜ਼ਬੂਰ 96:3-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
4 ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
5 ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6 ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
7 ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8 ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12 ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
ਜ਼ਬੂਰ 96 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ