3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!