Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 96

ਜ਼ਬੂਰ 96:4-12

Help us?
Click on verse(s) to share them!
4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,

Read ਜ਼ਬੂਰ 96ਜ਼ਬੂਰ 96
Compare ਜ਼ਬੂਰ 96:4-12ਜ਼ਬੂਰ 96:4-12