4 ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
5 ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6 ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
7 ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8 ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!