6ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
7ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ, ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!