8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।