8ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
10ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,