8 ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12 ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।