1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
3ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
4ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!