Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 97

ਜ਼ਬੂਰ 97:2-8

Help us?
Click on verse(s) to share them!
2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
3ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
4ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
8ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।

Read ਜ਼ਬੂਰ 97ਜ਼ਬੂਰ 97
Compare ਜ਼ਬੂਰ 97:2-8ਜ਼ਬੂਰ 97:2-8