Text copied!
Bibles in Panjabi

ਜ਼ਬੂਰ 97:2-8 in Panjabi

Help us?

ਜ਼ਬੂਰ 97:2-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
3 ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
4 ਇਹ ਦੀਆਂ ਬਿਜਲੀਆਂ ਜਗਤ ਨੂੰ ਲਿਸ਼ਕਾਉਂਦੀਆਂ ਹਨ, ਧਰਤੀ ਵੇਖ ਕੇ ਕੰਬ ਉੱਠਦੀ ਹੈ!
5 ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
6 ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
7 ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
8 ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
ਜ਼ਬੂਰ 97 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ