5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!
6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
8ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।