Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 97

ਜ਼ਬੂਰ 97:6-12

Help us?
Click on verse(s) to share them!
6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ।
7ਉੱਕਰੀਆਂ ਹੋਈਆਂ ਮੂਰਤਾਂ ਦੇ ਸਾਰੇ ਪੁਜਾਰੀ, ਜਿਹੜੇ ਬੁੱਤਾਂ ਉੱਤੇ ਫੁੱਲਦੇ ਹਨ ਸ਼ਰਮਿੰਦੇ ਹੋਣ, ਸਾਰੇ ਦੇਵਤੇ ਉਹ ਨੂੰ ਮੱਥਾ ਟੇਕਣ!
8ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।
12ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!

Read ਜ਼ਬੂਰ 97ਜ਼ਬੂਰ 97
Compare ਜ਼ਬੂਰ 97:6-12ਜ਼ਬੂਰ 97:6-12