8ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
9ਸਾਰੀ ਧਰਤੀ ਉੱਤੇ, ਹੇ ਯਹੋਵਾਹ, ਤੂੰ ਤਾਂ ਅੱਤ ਮਹਾਨ ਹੈਂ, ਤੂੰ ਸਾਰਿਆਂ ਦੇਵਤਿਆਂ ਨਾਲੋਂ ਬਹੁਤ ਮਹਾਨ ਹੈਂ!
10ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।