1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ