4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ
6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,