4ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।
5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।