1ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
3ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,