Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 9

ਜ਼ਬੂਰ 9:1-8

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
2ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
3ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।

Read ਜ਼ਬੂਰ 9ਜ਼ਬੂਰ 9
Compare ਜ਼ਬੂਰ 9:1-8ਜ਼ਬੂਰ 9:1-8