10ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।