10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12 ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।