13ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
14ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
15ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
16ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।