17ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।
18ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
20ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।