3ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।