3 ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4 ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5 ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8 ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।