Text copied!
Bibles in Panjabi

ਜ਼ਬੂਰ 9:6-15 in Panjabi

Help us?

ਜ਼ਬੂਰ 9:6-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8 ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
10 ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11 ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12 ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
13 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
14 ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
ਜ਼ਬੂਰ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ