8ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
10ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।