Text copied!
Bibles in Panjabi

ਦਾਨੀਏਲ 2:14-23 in Panjabi

Help us?

ਦਾਨੀਏਲ 2:14-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਦਾਨੀਏਲ ਰਾਜੇ ਦੇ ਜੱਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਵਿਦਵਾਨਾਂ ਨੂੰ ਮਾਰਨ ਲਈ ਨਿੱਕਲਿਆ ਸੀ, ਸੋਚ ਵਿਚਾਰ ਅਤੇ ਬੁੱਧ ਨਾਲ ਬੋਲਿਆ।
15 ਉਹ ਨੇ ਰਾਜੇ ਦੇ ਸੁਰੱਖਿਆ ਕਰਮੀਆਂ ਦੇ ਸਰਦਾਰ ਅਰਯੋਕ ਨੂੰ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਿਉਂ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਇਸ ਗੱਲ ਦਾ ਭੇਤ ਸੁਣਾਇਆ।
16 ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।
17 ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ,
18 ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ ਨਾ ਹੋਣ।
19 ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
20 ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!
21 ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।
22 ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।
23 ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ।
ਦਾਨੀਏਲ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ