Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਦਾਨੀਏਲ - ਦਾਨੀਏਲ 6

ਦਾਨੀਏਲ 6:6-10

Help us?
Click on verse(s) to share them!
6ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!
7ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।
8ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।
9ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
10ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।

Read ਦਾਨੀਏਲ 6ਦਾਨੀਏਲ 6
Compare ਦਾਨੀਏਲ 6:6-10ਦਾਨੀਏਲ 6:6-10