Text copied!
Bibles in Panjabi

ਨਿਆਂਈ 11:33-38 in Panjabi

Help us?

ਨਿਆਂਈ 11:33-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।
34 ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
35 ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”
36 ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”
37 ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”
38 ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।
ਨਿਆਂਈ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ