Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 17

ਨਿਆਂਈ 17:7-12

Help us?
Click on verse(s) to share them!
7ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।
8ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।
9ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”
10ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”
11ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।
12ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।

Read ਨਿਆਂਈ 17ਨਿਆਂਈ 17
Compare ਨਿਆਂਈ 17:7-12ਨਿਆਂਈ 17:7-12