Text copied!
Bibles in Panjabi

ਨਿਆਂਈ 18:14-23 in Panjabi

Help us?

ਨਿਆਂਈ 18:14-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
15 ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,
16 ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ
17 ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।
18 ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
19 ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
20 ਤਦ ਪੁਰੋਹਿਤ ਦਾ ਮਨ ਅਨੰਦ ਹੋ ਗਿਆ ਅਤੇ ਉਹ ਏਫ਼ੋਦ, ਤਰਾਫ਼ੀਮ ਅਤੇ ਘੜ੍ਹੀ ਹੋਈ ਮੂਰਤ ਨੂੰ ਲੈ ਕੇ ਉਨ੍ਹਾਂ ਲੋਕਾਂ ਦੇ ਨਾਲ ਚੱਲ ਪਿਆ।
21 ਤਦ ਉਹ ਮੁੜੇ ਅਤੇ ਬਾਲਕਾਂ, ਪਸ਼ੂਆਂ ਅਤੇ ਆਪਣੇ ਸਾਰੇ ਸਮਾਨ ਨੂੰ ਆਪਣੇ ਅੱਗੇ ਕਰਕੇ ਚੱਲ ਪਏ।
22 ਜਦ ਉਹ ਮੀਕਾਹ ਦੇ ਘਰ ਤੋਂ ਥੋੜੀ ਹੀ ਦੂਰ ਗਏ ਸਨ ਤਾਂ ਮੀਕਾਹ ਦੇ ਘਰ ਦੇ ਆਲੇ-ਦੁਆਲੇ ਦੇ ਵਾਸੀ ਇਕੱਠੇ ਹੋ ਕੇ ਦਾਨੀਆਂ ਕੋਲ ਜਾ ਪਹੁੰਚੇ।
23 ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
ਨਿਆਂਈ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ