Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 18

ਨਿਆਂਈ 18:23-28

Help us?
Click on verse(s) to share them!
23ਅਤੇ ਉਨ੍ਹਾਂ ਨੇ ਜਾ ਕੇ ਦਾਨੀਆਂ ਨੂੰ ਲਲਕਾਰਿਆ ਤਾਂ ਉਨ੍ਹਾਂ ਨੇ ਮੁੜ ਕੇ ਮੀਕਾਹ ਨੂੰ ਕਿਹਾ, “ਤੈਨੂੰ ਕੀ ਹੋਇਆ ਹੈ ਜੋ ਐਨੇ ਵੱਡੇ ਦਲ ਨਾਲ ਆਉਂਦਾ ਹੈ?”
24ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
25ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”
26ਤਦ ਦਾਨੀ ਆਪਣੇ ਰਾਹ ਤੁਰ ਪਏ ਅਤੇ ਜਦ ਮੀਕਾਹ ਨੇ ਵੇਖਿਆ ਕਿ ਉਹ ਮੇਰੇ ਨਾਲੋਂ ਜ਼ਿਆਦਾ ਤਕੜੇ ਹਨ ਤਾਂ ਮੁੜ ਕੇ ਆਪਣੇ ਘਰ ਨੂੰ ਵਾਪਿਸ ਚਲਾ ਗਿਆ।
27ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
28ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।

Read ਨਿਆਂਈ 18ਨਿਆਂਈ 18
Compare ਨਿਆਂਈ 18:23-28ਨਿਆਂਈ 18:23-28