Text copied!
Bibles in Panjabi

ਨਿਆਂਈ 18:7-19 in Panjabi

Help us?

ਨਿਆਂਈ 18:7-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।
8 ਤਦ ਉਹ ਸਾਰਾਹ ਤੇ ਅਸ਼ਤਾਓਲ ਵਿੱਚ ਆਪਣੇ ਭਰਾਵਾਂ ਕੋਲ ਮੁੜ ਆਏ ਅਤੇ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਖ਼ਬਰ ਲੈ ਕੇ ਆਏ ਹੋ?”
9 ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।
10 ਜਦੋਂ ਤੁਸੀਂ ਉੱਥੇ ਪਹੁੰਚੋਗੇ ਤਾਂ ਬੇਫ਼ਿਕਰ ਰਹਿਣ ਵਾਲੇ ਲੋਕਾਂ ਨੂੰ ਅਤੇ ਇੱਕ ਵੱਡੇ ਦੇਸ਼ ਨੂੰ ਵੇਖੋਗੇ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਹੱਥਾਂ ਵਿੱਚ ਸੌਂਪ ਦਿੱਤਾ ਹੈ। ਉਹ ਇੱਕ ਅਜਿਹਾ ਦੇਸ਼ ਹੈ ਜਿਸ ਵਿੱਚ ਧਰਤੀ ਦੀਆਂ ਸਾਰੀਆਂ ਵਸਤੂਆਂ ਵਿੱਚੋਂ ਕਿਸੇ ਦੀ ਘਾਟ ਨਹੀਂ ਹੈ।”
11 ਤਦ ਦਾਨੀਆਂ ਦੇ ਟੱਬਰ ਵਿੱਚੋਂ ਸਾਰਾਹ ਅਤੇ ਅਸ਼ਤਾਓਲ ਦੇ ਛੇ ਸੌ ਪੁਰਖ ਹਥਿਆਰ ਬੰਨ੍ਹ ਕੇ ਉੱਥੋਂ ਚੱਲ ਪਏ।
12 ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ।
13 ਉੱਥੋਂ ਲੰਘ ਕੇ ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਦੇ ਘਰ ਦੇ ਕੋਲ ਆਏ।
14 ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
15 ਤਦ ਉਹ ਮੁੜ ਕੇ ਉਸ ਵੱਲ ਗਏ ਅਤੇ ਮੀਕਾਹ ਦੇ ਘਰ ਜਾ ਕੇ ਉਸ ਲੇਵੀ ਜੁਆਨ ਦੀ ਸੁੱਖ-ਸਾਂਦ ਪੁੱਛੀ,
16 ਅਤੇ ਉਹ ਛੇ ਸੌ ਦਾਨੀ ਪੁਰਖ ਹਥਿਆਰ ਬੰਨ੍ਹ ਕੇ ਸ਼ਹਿਰ ਦੇ ਫਾਟਕ ਵਿੱਚ ਖੜ੍ਹੇ ਰਹੇ
17 ਅਤੇ ਉਨ੍ਹਾਂ ਪੰਜ ਮਨੁੱਖਾਂ ਨੇ ਜੋ ਦੇਸ਼ ਦਾ ਭੇਤ ਲੈਣ ਲਈ ਗਏ ਸਨ, ਉਸ ਘਰ ਦੇ ਵਿੱਚ ਜਾ ਕੇ ਘੜ੍ਹੀ ਹੋਈ ਅਤੇ ਢਾਲੀ ਹੋਈ ਮੂਰਤ ਅਤੇ ਏਫ਼ੋਦ ਅਤੇ ਤਰਾਫ਼ੀਮ ਨੂੰ ਲੈ ਲਿਆ ਅਤੇ ਉਹ ਪੁਰੋਹਿਤ ਉਨ੍ਹਾਂ ਛੇ ਸੌ ਹਥਿਆਰ ਬੰਦ ਮਨੁੱਖਾਂ ਨਾਲ ਫਾਟਕ ਵਿੱਚ ਖੜ੍ਹਾ ਸੀ।
18 ਜਦ ਉਨ੍ਹਾਂ ਪੰਜ ਮਨੁੱਖਾਂ ਨੇ ਮੀਕਾਹ ਦੇ ਘਰ ਵਿੱਚ ਵੜ ਕੇ ਘੜ੍ਹੀ ਹੋਈ ਮੂਰਤ, ਏਫ਼ੋਦ, ਤਰਾਫ਼ੀਮ ਅਤੇ ਢਾਲੀ ਹੋਈ ਮੂਰਤ ਚੁੱਕ ਲਈ ਤਾਂ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਕੀ ਕਰਦੇ ਹੋ?”
19 ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਚੁੱਪ ਕਰ! ਆਪਣੇ ਮੂੰਹ ਉੱਤੇ ਹੱਥ ਰੱਖ ਅਤੇ ਸਾਡੇ ਨਾਲ ਚੱਲ ਕੇ ਸਾਡਾ ਪਿਤਾ ਅਤੇ ਪੁਰੋਹਿਤ ਬਣ। ਭਲਾ, ਤੇਰੇ ਲਈ ਕੀ ਚੰਗਾ ਹੈ? ਇੱਕ ਮਨੁੱਖ ਦੇ ਘਰ ਦਾ ਪੁਰੋਹਿਤ ਹੋਣਾ ਜਾਂ ਇਸਰਾਏਲੀਆਂ ਦੇ ਇੱਕ ਗੋਤ ਅਤੇ ਟੱਬਰ ਦਾ ਪੁਰੋਹਿਤ ਹੋਣਾ?”
ਨਿਆਂਈ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ