Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 19

ਨਿਆਂਈ 19:10-15

Help us?
Click on verse(s) to share them!
10ਪਰ ਉਸ ਰਾਤ ਰਹਿਣ ਲਈ ਉਹ ਮਨੁੱਖ ਰਾਜ਼ੀ ਨਾ ਹੋਇਆ, ਇਸ ਲਈ ਵਿਦਿਆ ਹੋ ਕੇ ਚੱਲ ਪਿਆ ਅਤੇ ਯਬੂਸ ਦੇ ਨੇੜੇ ਜਿਸ ਨੂੰ ਯਰੂਸ਼ਲਮ ਕਹਿੰਦੇ ਹਨ, ਪਹੁੰਚ ਗਿਆ। ਕਾਠੀ ਪਾਏ ਹੋਏ ਦੋਵੇਂ ਗਧੇ ਅਤੇ ਉਸ ਦੀ ਰਖ਼ੈਲ ਵੀ ਉਸ ਦੇ ਨਾਲ ਸੀ।
11ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”
12ਪਰ ਉਸ ਦੇ ਸੁਆਮੀ ਨੇ ਉਸ ਨੂੰ ਕਿਹਾ, “ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਹੈ, ਅਸੀਂ ਨਹੀਂ ਜਾਂਵਾਂਗੇ, ਪਰ ਅਸੀਂ ਗਿਬਆਹ ਵੱਲ ਚਲੇ ਜਾਂਵਾਂਗੇ।”
13ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”
14ਅਤੇ ਉਹ ਅੱਗੇ ਦੀ ਵੱਲ ਸਫ਼ਰ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਪਹੁੰਚੇ ਤਾਂ ਸੂਰਜ ਢੱਲ ਗਿਆ।
15ਇਸ ਲਈ ਉਹ ਮੁੜ ਗਏ ਤਾਂ ਜੋ ਗਿਬਆਹ ਵਿੱਚ ਜਾ ਕੇ ਉੱਥੇ ਰਹਿਣ। ਅਤੇ ਉੱਥੇ ਜਾ ਕੇ ਉਹ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂਕਿ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।

Read ਨਿਆਂਈ 19ਨਿਆਂਈ 19
Compare ਨਿਆਂਈ 19:10-15ਨਿਆਂਈ 19:10-15